Imraan Khaan Gives Another Gift To Sikh’s – Read Full Article

ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ਨੇ ਸਿੱਖਾਂ ਲਈ ਵੱਡਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਨਨਕਾਣਾ ਸਾਹਿਬ ਵਿਖੇ ਬਾਬਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਬਣਾਉਣ ਦਾ ਐਲਾਨ ਕੀਤਾ ਹੈ। ਸ੍ਰੀ ਖ਼ਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਾਬਾ ਗੁਰੂ ਨਾਨਕ ਦੇਵ ਜੀ ਦੇ ਨਾਂ ’ਤੇ ਇਕ ਜੰਗਲੀ ਰੱਖ ਬਣਾਵੇਗੀ ਅਤੇ ਨਨਕਾਣਾ ਸਾਹਿਬ ਵਿਚ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਵੀ ਕਾਇਮ ਕੀਤੀ ਜਾਵੇਗੀ।

ਦੱਸ ਦਈਏ ਕਿ ਪਿਛੇ ਜਿਹੇ ਖਬਰਾਂ ਆਈਆਂ ਸਨ ਕਿ ਨਨਕਾਣਾ ਸਾਹਿਬ ਵਿਖੇ ਬਣਾਈ ਜਾਣ ਵਾਲੀ ‘ਬਾਬਾ ਗੁਰੂ ਨਾਨਕ ਯੂਨੀਵਰਸਿਟੀ’ ਦਾ ਸਥਾਨ ਸ੍ਰੀ ਨਨਕਾਣਾ ਸਾਹਿਬ ਦੀ ਥਾਂ ਮੁਰੀਦਕੇ ਜਿਲ੍ਹਾ ਸ਼ੇਖੂਪੁਰਾ ਵਿਖੇ ਤਬਦੀਲ ਕਰਨ ਦੀ ਯੋਜਨਾ ਹੈ।ਇਸ ਉਤੇ ਸਿੱਖ ਸੰਗਤ ਨੇ ਇਤਰਾਜ਼ ਕੀਤਾ ਸੀ। ਸਿੱਖਾਂ ਦੀ ਮੰਗ ਸੀ ਕਿ ਇਹ ਯੂਨੀਵਰਸਿਟੀ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਬਣਾਈ ਜਾਣੀ ਚਾਹੀਦੀ ਹੈ।

ਪਾਕਿਸਤਾਨ ਸਰਕਾਰ ਵੱਲੋਂ ਯੂਨੀਵਰਸਿਟੀ ਬਣਾਉਣ ਦਾ ਫੈਸਲਾ ਕਰਨ ਸਮੇਂ ਇਹ ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਸਥਾਪਤ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਬਾਅਦ ਵਿਚ ਇਹ ਸਥਾਨ ਬਦਲਣ ਦੀ ਯੋਜਨਾ ਬਣ ਗਈ ਗਈ ਸੀ।ਹੁਣ ਇਮਰਾਨ ਖਾਨ ਸਰਕਾਰ ਨੇ ਇਹ ਐਲਾਨ ਕਰ ਕੇ ਸਿੱਖਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਦੱਸਣਯੋਗ ਹੈ ਕਿ ਪਿਛਲੇ ਸਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵੱਲੋਂ ਯੂਨੀਵਰਸਿਟੀ ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਸਥਾਪਤ ਕਰਨ ਦੀ ਮੰਗ ਦਾ ਇੱਕ ਮਤਾ ਪਾਸ ਕਰਦਿਆਂ ਇਸ ਸਬੰਧੀ ਪੁਰਜ਼ੋਰ ਯਤਨ ਕਰਨ ਦਾ ਫੈਸਲਾ ਕੀਤਾ ਗਿਆ ਸੀ।